ਨਿੱਜੀ ਸਕੂਲਾਂ ਦੀ ਮਨਮਾਨੀ ਤੇ D C ਜਲੰਧਰ ਹੋਏ ਸਖ਼ਤ

ਨਿੱਜੀ ਸਕੂਲਾਂ ਦੀ ਮਨਮਾਨੀ ਤੇ D C ਜਲੰਧਰ ਹੋਏ ਸਖ਼ਤ

ਕੋਰੋਨਾ ਮਹਾਮਾਰੀ ਕਾਰਣ ਸੂਬੇ ਵਿਚ ਲਗਾਤਾਰ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਸਰਕਾਰ ਵਲੋਂ ਇਸ ਸਬੰਧੀ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ। ਕਈ ਥਾਈਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਵੀ ਐਲਾਨੇ ਗਏ ਹਨ ਤਾਂ ਜੋ ਕੋਰੋਨਾ ਦੇ ਵੱਧਦੇ ਪਸਾਰ ਨੂੰ ਰੋਕਿਆ ਜਾ ਸਕੇ। ਕੋਰੋਨਾ ਦੇ ਵੱਧਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸਕੂਲਾਂ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਲਈ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਣ ਬੱਚਿਆਂ ਦੇ ਮਾਂ-ਪਿਓ ਵਿਚ ਖਾਸਾ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਤੋਂ ਪ੍ਰਾਈਵੇਟ ਸਕੂਲਾਂ ਵਲੋਂ ਮਾਂ-ਪਿਓ ਕੋਲੋਂ ਭਾਰੀ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।