ਕਿਸਾਨ ਜਥੇਬੰਦੀਆਂ ਨੇ ਕੱਲ੍ਹ ਭਾਰਤ ਬੰਦ ਦਾ ਕੀਤਾ ਐਲਾਨ, ਇੱਕ ਕਲਿੱਕ ਚ ਜਾਣੋ ਕੀ ਖੁੱਲ੍ਹੇਗਾ, ਤੇ ਕਿਸ ਤੇ ਰਹੇਗੀ ਰੋਕ !

ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਆਉਣਗੇ

ਕਿਸਾਨ ਜਥੇਬੰਦੀਆਂ ਨੇ ਕੱਲ੍ਹ ਭਾਰਤ ਬੰਦ ਦਾ ਕੀਤਾ ਐਲਾਨ, ਇੱਕ ਕਲਿੱਕ ਚ  ਜਾਣੋ ਕੀ ਖੁੱਲ੍ਹੇਗਾ, ਤੇ ਕਿਸ ਤੇ ਰਹੇਗੀ ਰੋਕ !

ਪਿਛਲੇ ਤਿੰਨ ਦਿਨ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਆਉਣਗੇ ਅਤੇ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਪੂਰੇ ਸ਼ੰਭੂ ਬਾਰਡਰ ਨੂੰ ਕਿਲੇ ਵਿੱਚ ਤਬਦੀਲ ਕਰ ਦਿੱਤਾ ਹੈ। ਪੂਰੇ ਇਲਾਕੇ ਵਿੱਚ ਇੰਟਰਨੈੱਟ ਬੰਦ ਹੈ। ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਵਿਚਕਾਰ, ਸੰਯੁਕਤ ਕਿਸਾਨ ਮੋਰਚਾ (SKM) ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਹੋਰ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਇਸ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਟਰੇਡ ਯੂਨੀਅਨਾਂ ਵੱਲੋਂ ਬੁਲਾਇਆ ਗਿਆ ਭਾਰਤ ਬੰਦ 16 ਫਰਵਰੀ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਭਾਰਤ ਬੰਦ ਦਾ ਸੱਦਾ ਪੰਜਾਬ ਤੋਂ ਮਾਰਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਅੰਬਾਲਾ ਨੇੜੇ ਹਰਿਆਣਾ ਨਾਲ ਲੱਗਦੀ ਸੂਬਾ ਸਰਹੱਦ ‘ਤੇ ਰੋਕੇ ਜਾਣ ਤੋਂ ਬਾਅਦ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਦੌਰਾਨ ਹਰਿਆਣਾ ਦੇ ਸੁਰੱਖਿਆ ਬਲਾਂ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵੀ ਵਰਤੋਂ ਕੀਤੀ ਜਿਸ ਤੋਂ ਕਿਸਾਨ ਜਥੇਬੰਦੀਆਂ ਕਾਫੀ ਨਾਰਾਜ ਵੀ ਦਿਖਾਈ ਦੇ ਰਹੀਆਂ ਹਨ

 

ਪੰਜਾਬ ਬੰਦ ਦੇ ਦੌਰਾਨ ਕੀ ਕੀ ਖੁੱਲ੍ਹਾ ਤੇ ਕੀ ਬੰਦ?
ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਦਿਨ ਭਰ ਚੱਲਣ ਵਾਲਾ ਧਰਨਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। 16 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਇਸ ਦੇਸ਼ ਵਿਆਪੀ ਹੜਤਾਲ ਕਾਰਨ ਟਰਾਂਸਪੋਰਟ, ਖੇਤੀਬਾੜੀ ਦੇ ਕੰਮ, ਮਨਰੇਗਾ, ਪੇਂਡੂ ਕੰਮ, ਨਿੱਜੀ ਦਫ਼ਤਰ, ਪਿੰਡਾਂ ਦੀਆਂ ਦੁਕਾਨਾਂ ਅਤੇ ਪੇਂਡੂ ਉਦਯੋਗਿਕ ਅਤੇ ਸੇਵਾ ਖੇਤਰ ਦੇ ਅਦਾਰੇ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ ਸੰਚਾਲਨ, ਵਿਆਹ, ਮੈਡੀਕਲ ਦੁਕਾਨਾਂ, ਬੋਰਡ ਪ੍ਰੀਖਿਆਵਾਂ ਲਈ ਜਾ ਰਹੇ ਵਿਦਿਆਰਥੀ ਆਦਿ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ।

 

ਉੱਧਰ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵੱਲੋਂ ਵੀ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ ਵੜੈਚ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾਸਵੇਰ ਤੋਂ ਲੈ ਕੇ ਸ਼ਾਮ ਤੱਕ ਸਾਰੀਆਂ ਹੀ ਬੱਸਾਂ ਦਾ ਚੱਕਾ ਜਾਮ ਰਹੇਗਾ ਤੇ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬੱਸ ਸੇਵਾ ਨਹੀਂ ਚੱਲੇਗੀ ਅਤੇ ਨਾ ਹੀ ਪੰਜਾਬ ਤੋਂ ਬਾਹਰ ਵੀ ਕੋਈ ਪੀਆਰਟੀਸੀ ਜਾਂ ਫਿਰ ਪੰਜਾਬ ਰੋਡਵੇਜ਼ ਦੀ ਬੱਸ ਜਾਵੇਗੀ। ਉਹਨਾਂ ਦੱਸਿਆ ਹੈ ਕਿ ਮੁਕੰਮਲ ਚੱਕਾ ਜਾਮ ਰਹੇਗਾ। ਜਿਨ੍ਹਾਂ ਯਾਤਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਉਨ੍ਹਾਂ ਕੋਲੋਂ ਅਸੀਂ ਪਹਿਲਾਂ ਹੀ ਮੁਆਫੀ ਮੰਗਦੇ ਹਾਂ।